Title - ਦੁਸ਼ਮਣਾਂ ਦਾ ਨਾਸ਼ ਹੋ ਜਾਵੇਗਾ, ਇਹ ਜਾਪ ਸੁਣੋ | Sulhi Tai Narayan Rakh | Gurbani Shabad | Brham Anand |
By - Bhai Jaskaranjit Singh Ji Khalsa Fathegarh Sahib Wale
Subscribe To The Channel For More Gurbani,Katha, Great Value Idea's To Hear |
Gurbani, Katha, kirtan, Shabad, Gurmat Vichar, Bhai Jaskaranjit Singh Ji Khalsa Fathegarh Sahib Wale, Brham Anand,
#BrhamAnand #bhaijaskaranjitsinghji #gurbani #shabad #kirtan #katha #sikh #live #gurmatsamagam #shabadgurbani
Gurbani Shabad -
ਬਿਲਾਵਲੁ ਮਹਲਾ ੫ ॥
Bilaaval, Fifth Mehla:
ਸੁਲਹੀ ਤੇ ਨਾਰਾਇਣ ਰਾਖੁ ॥
(ਹੇ ਪ੍ਰਭੂ! ਮੇਰੀ ਸੇਵਕ ਦੀ ਤਾਂ ਤੇਰੇ ਪਾਸ ਹੀ ਅਰਜ਼ੋਈ ਸੀ ਕਿ) ਹੇ ਪ੍ਰਭੂ! (ਸਾਨੂੰ) ਸੁਲਹੀ (ਖਾਂ) ਤੋਂ ਬਚਾ ਲੈ, ਅਤੇ ਸੁਲਹੀ ਦਾ (ਜ਼ੁਲਮ-ਭਰਿਆ) ਹੱਥ (ਸਾਡੇ ਉੱਤੇ) ਕਿਤੇ ਭੀ ਨਾਹ ਅੱਪੜ ਸਕੇ ।
The Lord saved me from Sulhi Khan.
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
(ਹੇ ਭਾਈ! ਪ੍ਰਭੂ ਨੇ ਆਪ ਹੀ ਮੇਹਰ ਕੀਤੀ ਹੈ) ਸੁਲਹੀ (ਖਾਂ) ਮਲੀਨ-ਬੁੱਧਿ ਹੋ ਕੇ ਮਰਿਆ ਹੈ ।੧।ਰਹਾਉ।
The emperor did not succeed in his plot, and he died in disgrace. ||1||Pause||
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥
ਹੇ ਭਾਈ! ਖਸਮ ਪ੍ਰਭੂ ਨੇ (ਮੌਤ-ਰੂਪ) ਕੁਹਾੜਾ ਕੱਢ ਕੇ (ਸੁਲਹੀ ਦਾ) ਸਿਰ ਵੱਢ ਦਿੱਤਾ ਹੈ, (ਜਿਸ ਕਰ ਕੇ ਉਹ) ਇਕ ਖਿਨ ਵਿਚ ਹੀ ਸੁਆਹ ਦੀ ਢੇਰੀ ਹੋ ਗਿਆ ਹੈ ।
The Lord and Master raised His axe, and chopped off his head; in an instant, he was reduced to dust. ||1||
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
ਹੋਰਨਾਂ ਦਾ ਨੁਕਸਾਨ ਕਰਨਾ ਸੋਚਦਾ ਸੋਚਦਾ (ਸੁਲਹੀ) ਸੜ ਮਰਿਆ ਹੈ । ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਸੀ, ਉਸ ਨੇ (ਹੀ ਉਸ ਨੂੰ ਪਰਲੋਕ ਵਲ ਦਾ) ਧੱਕਾ ਦੇ ਦਿੱਤਾ ਹੈ ।੧।
Plotting and planning evil, he was destroyed. The One who created him, gave him a push.
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥
ਹੇ ਭਾਈ! ਸਾਰਾ ਸਾਕ (ਕੁਟੰਬ) ਛੱਡ ਕੇ (ਸੁਲਹੀ ਇਸ ਦੁਨੀਆ ਤੋਂ) ਤੁਰ ਗਿਆ ਹੈ । ਉਸ ਦੇ ਭਾ ਦੇ ਨਾਹ ਕੋਈ ਪੁੱਤਰ ਰਹਿ ਗਏ, ਨਾਹ ਕੋਈ ਮਿੱਤਰ ਰਹਿ ਗਏ, ਨਾਹ ਧਨ ਰਹਿ ਗਿਆ, ਉਸ ਦੇ ਭਾ ਦਾ ਕੁਝ ਭੀ ਨਹੀਂ ਰਹਿ ਗਿਆ ।
Of his sons, friends and wealth, nothing remains; he departed, leaving behind all his brothers and relatives.
ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
ਹੇ ਨਾਨਕ! ਆਖ-ਮੈਂ ਉਸ ਪ੍ਰਭੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਆਪਣੇ ਸੇਵਕ ਦੀ ਅਰਦਾਸ ਸੁਣੀ ਹੈ (ਤੇ, ਸੇਵਕ ਨੂੰ ਸੁਲਹੀ ਤੋਂ ਬਚਾਇਆ ਹੈ) ।੨।੧੮।੧੦੪।
Says Nanak, I am a sacrifice to God, who fulfilled the word of His slave. ||2||18||104||
15 сен 2024